बुधवार, 27 अगस्त 2025

ਕੇਂਦਰੀ ਮੰਤਰੀ ਜਯੰਤ ਚੌਧਰੀ ਦੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

 ਹੁਨਰ ਵਿਕਾਸ ਤੇ ਉੱਦਮ ਮੰਤਰਾਲਾ//Azadi Ka Amrit Mahotsav//Posted On: 27 AUG 2025 at 8:13 PM by PIB Chandigarh

ਹੁਨਰ ਵਿਕਾਸ ਪਹਿਲਕਦਮੀਆਂ 'ਤੇ ਹੋਈ ਵਿਸਥਾਰ ਨਾਲ ਚਰਚਾ


ਚੰਡੀਗੜ੍ਹ
: 27 ਅਗਸਤ 2025: (PIB Chandigarh//ਪੰਜਾਬ ਸਕਰੀਨ ਬਲਾਗ ਟੀਵੀ)::

ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰੀ ਸ਼੍ਰੀ ਜਯੰਤ ਚੌਧਰੀ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਮੀਟਿੰਗ ਦੌਰਾਨ, ਆਗੂਆਂ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨਾਂ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ 'ਤੇ ਕੇਂਦ੍ਰਿਤ ਸਾਰਥਕ ਚਰਚਾ ਕੀਤੀ। ਇਸ ਚਰਚਾ ਵਿੱਚ ਨੌਜਵਾਨਾਂ ਨੂੰ ਉਦਯੋਗ-ਸੰਬੰਧੀ ਹੁਨਰਾਂ ਨਾਲ ਲੈਸ ਕਰਨ, ਰੋਜ਼ਗਾਰ ਸਮਰਥਾਵਾਂ ਅਤੇ ਯੋਗਤਾ ਨੂੰ ਹੱਲ੍ਹਾਸ਼ੇਰੀ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਰਣਨੀਤੀਆਂ 'ਤੇ ਜ਼ੋਰ ਦਿੱਤਾ ਗਿਆ ਕਿ ਉਹ ਇੱਕ ਵਿਕਸਿਤ ਹੋ ਰਹੇ ਰੋਜ਼ਗਾਰ ਬਾਜ਼ਾਰ ਵਿੱਚ ਆਲਮੀ ਪੱਧਰ 'ਤੇ ਪ੍ਰਤੀਯੋਗੀ ਬਣੇ ਰਹਿਣ।

********//ਪੀਐਸ/ਏਕੇ//(Release ID: 2161360)********

कोई टिप्पणी नहीं:

एक टिप्पणी भेजें